ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 27
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਸੀ.ਬੀ.ਆਈ. ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਰਾਉਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ ਪੰਜ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਸਿਸੋਦੀਆ 4 ਮਾਰਚ ਤੱਕ ਸੀਬੀਆਈ ਰਿਮਾਂਡ ‘ਤੇ ਹੋਣਗੇ। ਸੀਬੀਆਈ ਦੀ ਟੀਮ ਨੇ ਅਦਾਲਤ ਵਿੱਚ ਕਿਹਾ ਸੀ ਕਿ ਆਬਕਾਰੀ ਘੁਟਾਲੇ ਵਿੱਚ ਸਿਸੋਦੀਆ ਤੋਂ ਪੁੱਛਗਿੱਛ ਹੋਣੀ ਬਾਕੀ ਹੈ ਅਤੇ ਇਸ ਮਾਮਲੇ ਵਿੱਚ ਵਿਸਤ੍ਰਿਤ ਜਾਣਕਾਰੀ ਦੀ ਲੋੜ ਹੈ। ਇਸ ਸਭ ਲਈ ਉਸ ਨੂੰ ਪੰਜ ਦਿਨ ਦੇ ਰਿਮਾਂਡ ਦੀ ਲੋੜ ਸੀ ਅਤੇ ਫੈਸਲਾ ਵੀ ਉਸ ਦੇ ਹੱਕ ਵਿਚ ਆਇਆ।
ਦੱਸ ਦੇਈਏ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖਿਲਾਫ ਅੱਜ ਆਮ ਆਦਮੀ ਪਾਰਟੀ ਦੇਸ਼ ਵਿਆਪੀ ਪੱਧਰ ‘ਤੇ ਪ੍ਰਦਰਸ਼ਨ ਕਰ ਰਹੀ ਹੈ। ਦੂਜੇ ਪਾਸੇ ਇਸ ਪੂਰੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ‘ਤੇ ਹਮਲਾ ਬੋਲ ਰਹੀ ਹੈ।