View in English:
May 6, 2024 2:16 am

ਮਾਨਸੂਨ ਨੇ ਫੜੀ ਰਫ਼ਤਾਰ , 15 ਜੂਨ ਤੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਮੀਂਹ ਦੀ ਸੰਭਾਵਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 31

ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ‘ਤੇ 19 ਮਈ ਤੋਂ ਅਟਕੇ ਦੱਖਣ-ਪੱਛਮੀ ਮਾਨਸੂਨ ਨੇ 29 ਮਈ ਨੂੰ ਤੇਜ਼ੀ ਫੜ ਲਈ। 15 ਜੂਨ ਤੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਮ ਰਫ਼ਤਾਰ ਨਾਲ ਅੱਗੇ ਵਧਦੇ ਹੋਏ ਮਾਨਸੂਨ ਨੇ 22 ਤੋਂ 26 ਮਈ ਤੱਕ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਨੂੰ ਪਾਰ ਕਰਕੇ ਬੰਗਾਲ ਦੀ ਖਾੜੀ ਵਿੱਚ ਅੱਗੇ ਵਧਣਾ ਚਾਹੀਦਾ ਸੀ, ਪਰ ਇਹ 31 ਮਈ ਨੂੰ ਉਸ ਸਥਿਤੀ ਵਿੱਚ ਪਹੁੰਚ ਗਿਆ। ਇਸ ਲਈ ਇਹ ਆਮ ਨਾਲੋਂ ਇੱਕ ਹਫ਼ਤਾ ਦੇਰੀ ਨਾਲ ਚੱਲ ਰਿਹਾ ਹੈ।

ਅਨੁਮਾਨ ਲਗਾਇਆ ਗਿਆ ਹੈ ਕਿ 1 ਜੂਨ ਤੋਂ ਕੇਰਲ ਅਤੇ ਤਾਮਿਲਨਾਡੂ ਵਿੱਚ 5 ਜੂਨ ਤੱਕ ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਉੱਤਰ-ਪੂਰਬ ਵਿੱਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਜਾਵੇਗੀ। ਮਾਨਸੂਨ 10 ਜੂਨ ਤੱਕ ਮਹਾਰਾਸ਼ਟਰ ਅਤੇ ਤੇਲੰਗਾਨਾ ਪਹੁੰਚ ਜਾਵੇਗਾ। 15 ਜੂਨ ਤੋਂ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਉੜੀਸਾ, ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋ ਜਾਵੇਗੀ। 20 ਜੂਨ ਤੋਂ ਰਾਜਸਥਾਨ, ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਅਤੇ ਜੰਮੂ-ਕਸ਼ਮੀਰ ਤੱਕ ਮੀਂਹ ਪਵੇਗਾ। ਮਾਨਸੂਨ ਦਾ ਇਹ ਪੜਾਅ 8 ਜੁਲਾਈ ਤੱਕ ਜਾਰੀ ਰਹੇਗਾ।

Leave a Reply

Your email address will not be published. Required fields are marked *

View in English