View in English:
September 29, 2024 4:13 am

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ

ਫੈਕਟ ਸਮਾਚਾਰ ਸੇਵਾ

ਪਟਿਆਲਾ , ਜੂਨ 6

ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਵਿਜੀਲੈਂਸ ਟੀਮ ਵਲੋਂ ਦਸਤਕ ਦਿੱਤੀ ਗਈ ਹੈ। ਇਸ ਦੌਰਾਨ ਸਾਬਕਾ ਮੰਤਰੀ ਘਰ ਵਿਚ ਮੌਜੂਦ ਨਹੀਂ ਸਨ। ਕਰੀਬ ਇਕ ਘੰਟਾ ਟੀਮ ਇਥੇ ਮੌਜੂਦ ਰਹੀ ਤੇ ਇਸ ਦੌਰਾਨ ਕਿਸੇ ਨੂੰ ਸਾਬਕਾ ਮੰਤਰੀ ਦੇ ਘਰ ‘ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਵਿਜੀਲੈਂਸ ਟੀਮ ਨੇ ਅੱਜ ਦੀ ਕਾਰਵਾਈ ਬਾਰੇ ਦੱਸਣ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਅੱਜ ਸਵੇਰੇ ਸਾਬਕਾ ਮੰਤਰੀ ਦੀ ਸ਼ਾਹੀ ਸਮਾਧਾਂ ਕੋਲ ਸਥਿਤ ਜੱਦੀ ਰਿਹਾਇਸ਼ ਵਿਖੇ ਪੁੱਜੀ ਹੈ।

Leave a Reply

Your email address will not be published. Required fields are marked *

View in English