View in English:
May 19, 2024 9:10 am

ਅਸਤੀਫ਼ਾ ਦੇਣ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹਾਂ : ਅਸ਼ਵਨੀ ਸ਼ਰਮਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੁਲਾਈ 3

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਤੋਂ ਬਾਅਦ ਉਨ੍ਹਾਂ ਵਲੋਂ ਟਵੀਟ ਕਰ ਇਸ ਦਾ ਖੰਡਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿਚ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਭਾਜਪਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਮੈਂ ਅਜਿਹੀਆਂ ਅਫ਼ਵਾਹਾਂ ਦਾ ਖੰਡਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਪ ਸਭ ਦੀ ਜਾਣਕਾਰੀ ਲਈ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵਿਚ ਅਸਤੀਫ਼ੇ ਦੀ ਕੋਈ ਪਰੰਪਰਾ ਨਹੀਂ ਹੈ।

Leave a Reply

Your email address will not be published. Required fields are marked *

View in English