ਫੈਕਟ ਸਮਾਚਾਰ ਸੇਵਾ
ਮੁੰਬਈ, ਅਪ੍ਰੈਲ 22
ਅਭਿਨੇਤਾ ਰਣਵੀਰ ਸਿੰਘ ਨੇ ਏ.ਆਈ. ਦੁਆਰਾ ਤਿਆਰ ਕੀਤੀ ਡੀਪਫੇਕ ਵੀਡੀਓ ਦੇ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਵਾਈ ਹੈ, ਜਿਸ ਵਿਚ ਕਥਿਤ ਤੌਰ ’ਤੇ ਉਨ੍ਹਾਂ ਨੂੰ ਆਪਣੇ ਰਾਜਨੀਤਕ ਵਿਚਾਰ ਸਾਂਝੇ ਕਰਦੇ ਹੋਏ ਸੁਣਿਆ ਜਾ ਸਕਦਾ ਹੈ। ਉਨ੍ਹਾਂ ਦੇ ਬੁਲਾਰੇ ਨੇ ਕਿਹਾ ਕਿ ਹਾਂ ਅਸੀਂ ਰਣਵੀਰ ਸਿੰਘ ਦੇ ਏ.ਆਈ. ਦੁਆਰਾ ਤਿਆਰ ਕੀਤੇ ਡੀਪਫੇਕ ਵੀਡੀਓ ਨੂੰ ਪ੍ਰਮੋਟ ਕਰਨ ਵਾਲੇ ਹੈਂਡਲ ਦੇ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਵਾਈ ਹੈ।