ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਜੂਨ 2
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਉਸ ‘ਤੇ ਉਸ ਦੇ ਡਰਾਈਵਰ ਖ਼ਿਲਾਫ਼ ਬਜ਼ੁਰਗ ਔਰਤ ਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਕੇਸ ਦਰਜ ਹੈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਪੀੜਤ ਮੁਹੰਮਦ ਨੇ ਦੋਸ਼ ਲਾਇਆ ਕਿ ਰਵੀਨਾ ਟੰਡਨ ਨੇ ਬੀਤੀ ਰਾਤ ਸ਼ਰਾਬ ਦੇ ਨਸ਼ੇ ‘ਚ ਉਸ ਦੀ ਮਾਂ ਨਾਲ ਕੁੱਟਮਾਰ ਕੀਤੀ। ਇਹ ਘਟਨਾ ਬਾਂਦਰਾ ਸਥਿਤ ਰਿਜ਼ਵੀ ਲਾਅ ਕਾਲਜ ਨੇੜੇ ਵਾਪਰੀ ਦੱਸੀ ਜਾਂਦੀ ਹੈ। ਪੀੜਤਾ ਮੁਤਾਬਕ ਲਾਅ ਕਾਲਜ ਦੇ ਕੋਲ ਰਵੀਨਾ ਟੰਡਨ ਦੀ ਕਾਰ ਉਸ ਦੀ ਮਾਂ ਦੇ ਉੱਪਰ ਚੜ੍ਹ ਗਈ। ਅਦਾਕਾਰਾ ਦਾ ਡਰਾਈਵਰ ਕਾਰ ਚਲਾ ਰਿਹਾ ਸੀ। ਜਦੋਂ ਉਨ੍ਹਾਂ ਨੇ ਉਸ ਨੂੰ ਪੁੱਛਿਆ ਕਿ ਉਹ ਕੀ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਉਸ ਦੀ ਮਾਂ ਅਤੇ ਭਤੀਜੀ ਦੀ ਕੁੱਟਮਾਰ ਕੀਤੀ।
ਪੀੜਤਾ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਰਵੀਨਾ ਟੰਡਨ ਕਾਰ ਤੋਂ ਬਾਹਰ ਆਈ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਕੀਤੀ। ਅਦਾਕਾਰਾ ਸ਼ਰਾਬ ਦੇ ਨਸ਼ੇ ‘ਚ ਸੀ। ਪੀੜਤ ਨੇ ਦੱਸਿਆ ਕਿ ਉਸ ਦੀ ਮਾਂ ਅਤੇ ਭਤੀਜੀ ਦੀ ਇੰਨੀ ਕੁੱਟਮਾਰ ਕੀਤੀ ਗਈ ਕਿ ਉਨ੍ਹਾਂ ਦੇ ਸਿਰ ਵੀ ਪਾੜ ਗਏ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੀੜਤ ਧਿਰ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਅਦਾਕਾਰਾ ਦੇ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਕੋਈ ਉਨ੍ਹਾਂ ਦੀ ਗੱਲ ਨਹੀਂ ਸੁਣ ਰਿਹਾ।