ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜੂਨ 3
ਚੰਡੀਗੜ੍ਹ ਦੇ ਸੈਕਟਰ 27 ‘ਚ ਇੱਕ ਫੋਰਡ ਆਈਕਨ ਗੱਡੀ ਨੂੰ ਅਚਾਨਕ ਅੱਗ ਲੱਗ ਗਈ ਅਤੇ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੱਡੀ ਕਾਫੀ ਹੱਦ ਤੱਕ ਸੜ ਕੇ ਸਵਾਹ ਹੋ ਗਈ।
ਜਾਣਕਾਰੀ ਅਨੁਸਾਰ ਸ਼ਾਮ ਕਰੀਬ 4 ਵਜੇ ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 27 ‘ਚ ਇੱਕ ਫੋਰਡ ਆਈਕਨ ਗੱਡੀ ਨੂੰ ਅਚਾਨਕ ਅੱਗ ਲੱਗ ਗਈ ਅਤੇ ਉਸ ਤੋਂ ਬਾਅਦ ਸੈਕਟਰ 17 ਇੰਡਸਟਰੀਯਲ ਏਰੀਆ ਤੇ ਸੈਕਟਰ 32 ਦੇ ਫਾਇਰ ਸਟੇਸ਼ਨਾਂ ਤੋਂ ਫਾਇਰ ਬਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਕਰਮੀਆਂ ਨੇ ਸਖਤ ਮਸ਼ੱਕਤ ਤੋਂ ਬਾਅਦ ਅੱਧੇ ਘੰਟੇ ‘ਚ ਅੱਗ ‘ਤੇ ਕਾਬੂ ਪਾ ਲਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗਿਆ ਪਰ ਕਿਹਾ ਜਾ ਰਿਹਾ ਹੈ ਕਿ ਸ਼ੋਰਟ ਸਰਕਟ ਦੇ ਕਾਰਨ ਅੱਗ ਲੱਗੀ ਸੀ।