View in English:
September 29, 2024 4:07 am

ਰਾਮ ਰਹੀਮ ਨੇ ਮੰਗੀ 21 ਦਿਨਾਂ ਦੀ ਫਰਲੋ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 14

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ ਹਰਿਆਣਾ ਹਾਈਕੋਰਟ ਤੋਂ 21 ਦਿਨਾਂ ਲਈ ਫਰਲੋ ਦੀ ਮੰਗ ਕੀਤੀ ਹੈ। ਰਾਮ ਰਹੀਮ ਨੇ ਕਿਹਾ ਕਿ ਉਸ ਨੇ ਇਹ ਅਰਜ਼ੀ ਹਰਿਆਣਾ ਸਰਕਾਰ ਨੂੰ ਦਿੱਤੀ ਹੈ। ਹਾਈ ਕੋਰਟ ਨੂੰ ਉਨ੍ਹਾਂ ਨੂੰ ਇਜਾਜ਼ਤ ਦਵੇ, ਕਿਉਂਕਿ ਅਦਾਲਤ ਦੇ ਹੁਕਮਾਂ ਤੋਂ ਬਿਨਾਂ ਉਨ੍ਹਾਂ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ।

ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਜਦੋਂ ਜੁਲਾਈ ਵਿਚ ਛੁੱਟੀਆਂ ਖ਼ਤਮ ਹੋਣਗੀਆਂ ਤਾਂ ਸਿਰਫ਼ ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੀ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਗੌਰ ਕੀਤਾ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ। ਹਾਈਕੋਰਟ ਦੇ ਹੁਕਮ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਟਾਲ ਦਿੱਤੀ ਗਈ।

Leave a Reply

Your email address will not be published. Required fields are marked *

View in English