ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 26
ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਓਮ ਬਿਰਲਾ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ। ਪੀਐਮ ਮੋਦੀ ਤੋਂ ਇਲਾਵਾ ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਐਨਡੀਏ ਨੇਤਾਵਾਂ ਨੇ ਓਮ ਬਿਰਲਾ ਦੇ ਨਾਮ ਦਾ ਪ੍ਰਸਤਾਵ ਰੱਖਿਆ। ਜਿਸ ਦਾ ਸਮਰਥਨ ਰਾਜਨਾਥ ਸਿੰਘ, ਨਿਤਿਨ ਗਡਕਰੀ, ਚਿਰਾਗ ਪਾਸਵਾਨ, ਲਲਨ ਸਿੰਘ ਅਤੇ ਜੀਤਨ ਰਾਮ ਮਾਂਝੀ ਨੇ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਓਮ ਬਿਰਲਾ ਨੂੰ ਮੁੜ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਖ਼ੁਸ਼ਕਿਸਮਤੀ ਹੈ ਕਿ ਤੁਸੀਂ ਮੁੜ ਸਪੀਕਰ ਦੇ ਅਹੁਦੇ ’ਤੇ ਬਿਰਾਜਮਾਨ ਹੋਏ ਹੋ ਅਤੇ ਤੁਹਾਨੂੰ ਦੂਜੀ ਵਾਰ ਇਹ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਨੂੰ ਸੁਪਨਿਆਂ ਨੂੰ ਪੂਰਾ ਕਰਨ ਲਈ ਤੁਹਾਡੀ ਵੱਡੀ ਜ਼ਿੰਮੇਵਾਰੀ ਹੋਵੇਗੀ।