View in English:
July 2, 2024 8:48 am

NEET ਪੇਪਰ ਲੀਕ ਮਾਮਲਾ : CBI ਨੇ ਪਟਨਾ ਤੋਂ ਪਹਿਲੀ ਗ੍ਰਿਫਤਾਰੀ ਕੀਤੀ

ਮੁਲਜ਼ਮਾਂ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਉਤਰ ਕਾਪੀ ਦਿੱਤੀ ਸੀ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਵੀਰਵਾਰ ਨੂੰ NEET-UG 2024 ਪੇਪਰ ਲੀਕ ਮਾਮਲੇ ਵਿੱਚ ਆਪਣੀ ਪਹਿਲੀ ਗ੍ਰਿਫਤਾਰੀ ਕੀਤੀ ਹੈ। ਸੀਬੀਆਈ ਅਧਿਕਾਰੀਆਂ ਦੀ ਟੀਮ ਨੇ ਅੱਜ ਪਟਨਾ ਤੋਂ ਦੋ ਮੁਲਜ਼ਮਾਂ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਪੇਪਰ ਲੀਕ ਮਾਮਲੇ ਵਿੱਚ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ ਸੀ।

ਮਾਮਲੇ ਨਾਲ ਜੁੜੇ ਅਧਿਕਾਰੀਆਂ ਨੇ ਪੀਟੀਆਈ ਨੂੰ ਦੱਸਿਆ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ ‘ਤੇ ਪ੍ਰੀਖਿਆ ਤੋਂ ਪਹਿਲਾਂ ਉਮੀਦਵਾਰਾਂ ਨੂੰ ਸੁਰੱਖਿਅਤ ਜਗ੍ਹਾ ਪ੍ਰਦਾਨ ਕੀਤੀ ਜਿੱਥੇ ਉਨ੍ਹਾਂ ਨੂੰ ਲੀਕ ਹੋਏ ਪੇਪਰ ਅਤੇ ਉੱਤਰ ਕੁੰਜੀਆਂ ਦਿੱਤੀਆਂ ਗਈਆਂ। ਹੁਣ ਤੱਕ ਸੀਬੀਆਈ ਨੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਘੱਟੋ-ਘੱਟ ਛੇ ਐਫਆਈਆਰ ਦਰਜ ਕੀਤੀਆਂ ਹਨ।

Leave a Reply

Your email address will not be published. Required fields are marked *

View in English