View in English:
July 3, 2024 12:58 pm

CM ਭਗਵੰਤ ਮਾਨ ਨੇ ਪਰਿਵਾਰ ਸਮੇਤ ਡੇਰਾ ਬੱਲਾਂ ’ਚ ਟੇਕਿਆ ਮੱਥਾ

ਫੈਕਟ ਸਮਾਚਾਰ ਸੇਵਾ

ਜਲੰਧਰ , ਜੂਨ 28

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਪਹਿਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਆਪਣੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਸਮੇਤ ਮੱਥਾ ਟੇਕਿਆ। ਭਗਵੰਤ ਮਾਨ ਤੇ ਉਨ੍ਹਾਂ ਦੇ ਪਰਿਵਾਰ ਡੇਰਾ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਨਾਲ ਮੁਲਾਕਾਤ ਕੀਤੀ ਅਤੇ ਅਸ਼ੀਰਵਾਦ ਲਿਆ।

ਸੰਤ ਨਿਰੰਜਣ ਦਾਸ ਜੀ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਮਾਨ ਨੂੰ ਅਸ਼ੀਰਵਾਦ ਦਿੱਤਾ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਡੇਰਾ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪਰਿਵਾਰ ਸੰਤਾਂ ਦਾ ਅਸ਼ੀਰਵਾਦ ਲੈਣ ਆਏ ਸਨ।

Leave a Reply

Your email address will not be published. Required fields are marked *

View in English