View in English:
July 4, 2024 12:53 pm

UP ’ਚ ਹੁਣ 18 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਫੈਕਟ ਸਮਾਚਾਰ ਸੇਵਾ

ਲਖਨਊ , ਜੂਨ 30

ਉੱਤਰ ਪ੍ਰਦੇਸ਼ ’ਚ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦੋਪਹੀਆ ਤੇ ਚਾਰਪਹੀਆ ਵਾਹਨ ਚਲਾਉਣ ਤੋਂ ਰੋਕਣ ਲਈ ਹੋਰ ਸਖ਼ਤੀ ਕੀਤੀ ਜਾਵੇਗੀ। ਹੁਣ 1 ਜੁਲਾਈ ਤੋਂ ਪੈਟਰੋਲ ਪੰਪ ’ਤੇ ਨਾਬਾਲਿਗ ਨੂੰ ਡੀਜ਼ਲ ਜਾਂ ਪੈਟਰੋਲ ਨਾ ਦੇਣ ਦੀ ਹਦਾਇਤ ਕੀਤੀ ਗਈ ਹੈ। ਸੂਬਾ ਬਾਲ ਅਧਿਕਾਰ ਪ੍ਰੋਟੈਕਸ਼ਨ ਕਮਿਸ਼ਨ ਦੀ ਮੈਂਬਰ ਡਾ. ਸ਼ੁਚਿਤਾ ਚਤੁਰਵੇਦੀ ਨੇ ਇਹ ਹੁਕਮ ਜਾਰੀ ਕੀਤੇ ਹਨ।

ਕਮਿਸ਼ਨ ਨੇ ਬੀਤੀ 6 ਜੂਨ ਨੂੰ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਸੀ। ਇਸ ਵਿਚ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਦੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਗੈਰ ਡਰਾਈਵਿੰਗ ਲਾਇਸੈਂਸ ਦੇ ਵਾਹਨ ਚਲਾਉਣ ਨਾਲ ਹੋਣ ਵਾਲੇ ਹਾਦਸਿਆਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਸੀ।

Leave a Reply

Your email address will not be published. Required fields are marked *

View in English