View in English:
October 18, 2024 10:46 am

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (26 ਜੁਲਾਈ  2024) 

ਸਲੋਕੁ ਮ: 3 ॥
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥1॥ ਮ: 3 ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਿਲਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥2॥ ਪਉੜੀ ॥ ਬਜਰ ਕਪਾਟ ਕਾਇਆ ਗੜ੍ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿ੍ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥14॥

ਸ਼ੁੱਕਰਵਾਰ, 11 ਸਾਵਣ (ਸੰਮਤ 556 ਨਾਨਕਸ਼ਾਹੀ) 26 ਜੁਲਾਈ, 2024 (ਅੰਗ 514)

ਪੰਜਾਬੀ ਵਿਆਖਿਆ:

ਸਲੋਕੁ ਮ: 3 ॥
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।1। ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ, ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।2। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।14।

सलोकु मः ३ वाहु वाहु आपि अखाइदा गुर सबदी सचु सोइ ॥ वाहु वाहु सिफति सलाह है गुरमुखि बूझै कोइ ॥ वाहु वाहु बाणी सचु है सचि मिलावा होइ ॥ नानक वाहु वाहु करतिआ प्रभु पाइआ करमि परापति होइ ॥१॥

Shalok, Third Mehl: Waaho! Waaho! The Lord Himself causes us to praise Him, through the True Word of the Guru’s Shabad. Waaho! Waaho! is His Eulogy and Praise; how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained; by His Grace, He is obtained. ||1||

कोई (एकाध) गुरमुख समझता है की ‘वाह वाह’ कहना परमात्मा की सिफत सलाह करनी है, वेह सच्चा प्रभु खुद ही सतगुरु के शब्द के द्वारा (मनुख से ) ‘वाह वाह’ कहलवाता है ( भाव, सिफत सलाह करवाता है) परमात्मा की सिफत सलाह की बानी परमात्मा का रूप है, (इस से ) परमात्मा से मिलन होता है। हे नानक! (प्रभु की) सिफत-सलाह करते हुए परमात्मा प्राप्त हो जाता है; (परन्तु यह सिफत सलाह ) प्रभु की मेहर से ही प्राप्त होती है ।१।

Leave a Reply

Your email address will not be published. Required fields are marked *

View in English