ਫੈਕਟ ਸਮਾਚਾਰ ਸੇਵਾ
ਮੁੰਬਈ, ਸਤੰਬਰ 11
ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਅੱਜ ਸਵੇਰੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 9 ਵਜੇ ਦੀ ਹੈ। ਅਨਿਲ ਨੇ ਬਾਂਦਰਾ ਸਥਿਤ ਆਸ਼ਾ ਮੇਨਾਰ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ। ਫ਼ਿਲਹਾਲ ਇਸ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ।
ਦੱਸਿਆ ਜਾ ਰਿਹਾ ਹੈ ਕਿ ਅਨਿਲ ਅਰੋੜਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਪੁਲਿਸ ਨੂੰ ਮੁੱਢਲੀ ਜਾਂਚ ਵਿਚ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਵੀ ਪਰਿਵਾਰ ਸਮੇਤ ਮੌਕੇ ’ਤੇ ਪੁੱਜੇ। ਮਿ੍ਰਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਦੋਂ ਮਲਾਇਕਾ ਨੂੰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਮਿਲੀ ਤਾਂ ਉਹ ਪੁਣੇ ’ਚ ਸੀ। ਸੂਚਨਾ ਮਿਲਦੇ ਹੀ ਉਹ ਤੁਰੰਤ ਮੁੰਬਈ ਲਈ ਰਵਾਨਾ ਹੋ ਗਈ।