View in English:
September 20, 2024 2:01 am

‘ਵਨ ਨੇਸ਼ਨ, ਵਨ ਇਲੈਕਸ਼ਨ’ ਪ੍ਰਸਤਾਵ ਨੂੰ ਮਨਜ਼ੂਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 18

‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿਚ ਇਕ ਰਾਸ਼ਟਰ ਇਕ ਚੋਣ ਦਾ ਵਾਅਦਾ ਕੀਤਾ ਸੀ। 15 ਅਗਸਤ ਨੂੰ ਸੁਤੰਤਰਤਾ ਦਿਵਸ ’ਤੇ ਲਾਲ ਕਿਲੇ ਤੋਂ ਦਿੱਤੇ ਗਏ ਭਾਸ਼ਣ ’ਚ ਪ੍ਰਧਾਨ ਮੰਤਰੀ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੀ ਵਕਾਲਤ ਵੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿਚ ਰੁਕਾਵਟਾਂ ਪੈਦਾ ਕਰ ਰਹੀਆਂ ਹਨ। ਵਨ ਨੇਸ਼ਨ ਵਨ ਇਲੈਕਸ਼ਨ ’ਤੇ ਵਿਚਾਰ ਕਰਨ ਲਈ ਬਣਾਈ ਗਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 14 ਮਾਰਚ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਰਿਪੋਰਟ 18 ਹਜ਼ਾਰ 626 ਪੰਨਿਆਂ ਦੀ ਹੈ। ਪੈਨਲ ਦਾ ਗਠਨ 2 ਸਤੰਬਰ 2023 ਨੂੰ ਕੀਤਾ ਗਿਆ ਸੀ। ਕਮੇਟੀ ਨੇ ਸਾਰੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ 2029 ਤੱਕ ਵਧਾਉਣ ਦਾ ਸੁਝਾਅ ਦਿੱਤਾ ਹੈ।

Leave a Reply

Your email address will not be published. Required fields are marked *

View in English