View in English:
September 20, 2024 4:45 am

ਦਿੱਲੀ : ਚੱਲਦੀ ਕਾਰ ‘ਚ ਗਾਣਾ ਬਦਲਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਹਾਦਸਾ, 5 ਵਿਦਿਆਰਥੀ ਗੰਭੀਰ ਜ਼ਖਮੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 19

ਦਿੱਲੀ ਦੇ ਸ਼ਾਂਤੀਵਨ ਇਲਾਕੇ ‘ਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਦਿੱਲੀ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਸਮੇਤ 5 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਹ ਗੁਰੂਗ੍ਰਾਮ ਤੋਂ ਆਪਣਾ ਜਨਮ ਦਿਨ ਮਨਾ ਕੇ ਵਾਪਸ ਆ ਰਹੇ ਸਨ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਡਰਾਈਵਰ ਨੇ ਆਪਣੇ ਮੋਬਾਈਲ ‘ਤੇ ਗਾਣਾ ਬਦਲਣ ਦੀ ਕੋਸ਼ਿਸ਼ ਕੀਤੀ ਅਤੇ ਅਜਿਹਾ ਕਰਦੇ ਹੋਏ ਉਹ ਗੱਡੀ ‘ਤੇ ਕਾਬੂ ਗੁਆ ਬੈਠਾ। ਕਾਰ ਸਾਈਡ ਦੀ ਰੇਲਿੰਗ ਨਾਲ ਟਕਰਾ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਗੁਰੂਗ੍ਰਾਮ ਤੋਂ ਜਨਮਦਿਨ ਪਾਰਟੀ ਤੋਂ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਸ਼ਾਂਤੀਵਨ ਨੇੜੇ ਰੇਲਿੰਗ ਨਾਲ ਟਕਰਾ ਗਈ। ਰੇਲਿੰਗ ਦਾ ਕੁਝ ਹਿੱਸਾ ਕਾਰ ਦੇ ਅੰਦਰ ਵੜ ਗਿਆ। ਹਾਦਸੇ ‘ਚ ਕਾਰ ‘ਚ ਸਵਾਰ 5 ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Leave a Reply

Your email address will not be published. Required fields are marked *

View in English