View in English:
September 21, 2024 5:24 pm

ਯੂਕਰੇਨ ਨੇ ਟੈਲੀਗ੍ਰਾਮ ਐਪ ‘ਤੇ ਲਗਾਈ ਪਾਬੰਦੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਸਤੰਬਰ 21

ਯੂਕਰੇਨ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਅਤੇ ਫ਼ੌਜ ਦੇ ਅਧਿਕਾਰੀਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਯੂਕਰੇਨ ਦਾ ਦਾਅਵਾ ਹੈ ਕਿ ਰੂਸ ਟੈਲੀਗ੍ਰਾਮ ਰਾਹੀਂ ਉਸ ਦੇ ਦੇਸ਼ ਦੀ ਜਾਸੂਸੀ ਕਰ ਰਿਹਾ ਹੈ।

ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਇਹ ਐਲਾਨ ਕੀਤਾ ਹੈ। ਕੁਝ ਦਿਨ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ ਨੇ ਕਿਹਾ ਸੀ ਕਿ ਰੂਸ ਇਸ ਪਲੇਟਫਾਰਮ ਰਾਹੀਂ ਯੂਕਰੇਨ ਦੀ ਜਾਸੂਸੀ ਕਰ ਰਿਹਾ ਹੈ। ਯੂਕਰੇਨ ਦਾ ਕਹਿਣਾ ਹੈ ਕਿ ਪਾਬੰਦੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ। ਜ਼ਿਕਰਯੋਗ ਹੈ ਕਿ ਟੈਲੀਗ੍ਰਾਮ ਦੀ ਵਰਤੋਂ ਰੂਸ ਅਤੇ ਯੂਕਰੇਨ ਦੋਵਾਂ ‘ਚ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ। ਰੂਸ ਅਤੇ ਯੂਕਰੇਨ ਦੀਆਂ ਸਰਕਾਰਾਂ ਰੂਸ-ਯੂਕਰੇਨ ਯੁੱਧ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਇਸ ਪਲੇਟਫਾਰਮ ਦੀ ਵਰਤੋਂ ਕਰ ਰਹੀਆਂ ਹਨ।

Leave a Reply

Your email address will not be published. Required fields are marked *

View in English