ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਸਤੰਬਰ 27
ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਨੇ 13 ਨੇਤਾਵਾਂ ਨੂੰ 6 ਸਾਲ ਲਈ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ, ਕਿਉਂਕਿ ਉਹ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਸਨ।