ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਸਤੰਬਰ 28
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ‘ਹਾਥ ਬਦਲੇਗਾ ਹਾਲਾਤ’ ਦੇ ਨਾਂ ਨਾਲ ਜਾਰੀ ਕੀਤਾ ਹੈ। ਚੰਡੀਗੜ੍ਹ ‘ਚ ਆਯੋਜਿਤ ਪ੍ਰੋਗਰਾਮ ‘ਚ ਸਾਬਕਾ ਸੀਐੱਮ ਭੂਪੇਂਦਰ ਹੁੱਡਾ, ਪ੍ਰਦੇਸ਼ ਪਾਰਟੀ ਪ੍ਰਧਾਨ ਉਦੈਭਾਨ ਅਤੇ ਰਾਜਸਥਾਨ ਦੇ ਸਾਬਕਾ ਸੀਐੱਮ ਅਸ਼ੋਕ ਗਹਿਲੋਤ ਮੌਜੂਦ ਸਨ।
ਕਾਂਗਰਸ ਨੇ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਨੌਜਵਾਨਾਂ ਦਾ ਰਾਹ ਆਸਾਨ ਬਣਾਉਣ ਲਈ ਹਰਿਆਣਾ ਵਿਦੇਸ਼ੀ ਰੁਜ਼ਗਾਰ ਬੋਰਡ ਬਣਾਉਣ ਦਾ ਵਾਅਦਾ ਕੀਤਾ ਹੈ।