ਫੈਕਟ ਸਮਾਚਾਰ ਸੇਵਾ
ਮੋਹਾਲੀ , ਸਤੰਬਰ 29
ਪਹਿਲੀ ਅਕਤੂਬਰ ਯਾਨੀ ਮੰਗਲਵਾਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ ਛੁੱਟੀ 2.30 ਵਜੇ ਹੋਵੇਗੀ। ਇਸੇ ਤਰ੍ਹਾਂ ਸਾਡੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਤੇ 2.50 ਵਜੇ ਤਕ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤੀ ਗਿਆ ਹੈ।