View in English:
October 5, 2024 6:55 pm

ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 2

ਹਰਿਆਣਾ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਸਿੰਘ ਦੀ 20 ਦਿਨਾਂ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਤੋਂ ਬਾਅਦ ਅੱਜ ਸਵੇਰੇ ਉਹ ਜੇਲ੍ਹ ਤੋਂ ਬਾਹਰ ਆਇਆ ਤੇ ਕਾਫ਼ਿਲੇ ਨਾਲ ਬਾਗਪਤ ਸਥਿਤ ਆਸ਼ਰਮ ਲਈ ਰਵਾਨਾ ਹੋ ਗਿਆ। ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਨੇ ਇਸ ਸਬੰਧ ’ਚ ਸਹਿਮਤੀ ਦੇ ਕੇ ਰੋਹਤਕ ਦੇ ਮੰਤਲ ਕਮਿਸ਼ਨਰ ਨੂੰ ਸੂਚਿਤ ਕਰ ਦਿੱਤਾ ਸੀ। ਮੰਡਲ ਕਮਿਸ਼ਨਰ ਦੀ ਅਧਿਕਾਰਤ ਮਨਜ਼ੂਰੀ ਤੋਂ ਬਾਅਦ ਅੱਜ ਗੁਰਮੀਤ ਸਿੰਘ ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬਾਹਰ ਆ ਗਿਆ।

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਡੇਰਾਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਹਰਿਆਣਾ ਕਾਂਗਰਸ ਦੇ ਲੀਗਲ ਸੈੱਲ ਦੇ ਪ੍ਰਧਾਨ ਕੇਸੀ ਭਾਟੀਆ ਨੇ ਸ਼ਿਕਾਇਤ ’ਚ ਕਿਹਾ ਕਿ ਗੁਰਮੀਤ ਸਿੰਘ ਦੇ ਜੇਲ੍ਹ ’ਚੋਂ ਬਾਹਰ ਆਉਣ ’ਤੇ ਚੋਣ ਨਤੀਜੇ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। ਉਥੇ ਹੀ ਚੋਣ ਕਮਿਸ਼ਨ ਦੇ ਨੋਡਲ ਅਧਿਕਾਰੀ ਮਨੀਸ਼ ਕੁਮਾਰ ਨੇ ਕਿਹਾ ਕਿ ਡੇਰਾਮੁਖੀ ਨੂੰ ਕਾਨੂੰਨਨ ਪੈਰੋਲ ਦਾ ਅਧਿਕਾਰ ਹੈ। ਉਸ ਨੂੰ ਬਸ਼ਰਤੇ ਪੈਰੋਲ ਦੀ ਮਨਜ਼ੂਰੀ ਦਿੱਤੀ ਗਈ ਹੈ। ਪੈਰੋਲ ਦੌਰਾਨ ਡੇਰਾਮੁਖੀ ਨੂੰ ਹਰਿਆਣਾ ’ਚ ਕਿਤੇ ਵੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Leave a Reply

Your email address will not be published. Required fields are marked *

View in English