View in English:
October 8, 2024 5:17 pm

ਡਿਪਟੀ ਕਮਿਸ਼ਨਰ ਵੱਲੋਂ ਸਨੌਰੀ ਅਤੇ ਸਨੌਰ ਅਨਾਜ ਮੰਡੀ ਦਾ ਦੌਰਾ

ਫੈਕਟ ਸਮਾਚਾਰ ਸੇਵਾ

ਪਟਿਆਲਾ, ਅਕਤੂਬਰ 8

ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਸਨੌਰੀ ਤੇ ਸਨੌਰ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਰੀਦ ਪ੍ਰਬੰਧਾਂ ਦਾ ਰੋਜਾਨਾ ਖੁਦ ਜਾਇਜ਼ਾ ਲੈ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਖਰੀਦ ਨਿਰਵਿੰਘਨ ਸ਼ੁਰੂ ਹੋ ਗਈ ਹੈ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਮੰਡੀ ਵਿੱਚ ਆਏ ਝੋਨੇ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ।
ਡਾ. ਪ੍ਰੀਤੀ ਯਾਦਵ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English