View in English:
October 16, 2024 4:51 pm

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ : 13937 ਪੰਚਾਇਤਾਂ ਦੇ 1.33 ਕਰੋੜ ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਬੈਲਟ ਪੇਪਰ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ।
ਈਵੀਐਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਬੈਲਟ ਪੇਪਰ ‘ਤੇ NOTA ਦਾ ਵਿਕਲਪ ਹੋਵੇਗਾ। ਚੋਣ ਡਿਊਟੀ ਲਈ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਲਈ ਪੁਲੀਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।
ਪੰਚਾਇਤੀ ਚੋਣਾਂ ਦੀ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਚੋਣ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਉਨ੍ਹਾਂ ਨੂੰ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਪ੍ਰਬੰਧ ਕਰਨੇ ਪੈਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਵੀ ਕੀਤੀ ਜਾਵੇਗੀ।

ਸਰਬਸੰਮਤੀ ਨਾਲ 3798 ਸਰਪੰਚ ਚੁਣੇ ਗਏ
ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਲਈ ਉਮੀਦਵਾਰਾਂ ਵੱਲੋਂ ਕੁੱਲ 20147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ, ਜਦਕਿ ਪੰਚ ਦੇ ਅਹੁਦੇ ਲਈ 31381 ਉਮੀਦਵਾਰਾਂ ਨੇ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ। ਅਜਿਹੇ ਵਿੱਚ ਹੁਣ ਸਰਪੰਚ ਦੇ ਅਹੁਦੇ ਲਈ 25588 ਅਤੇ ਪੰਚ ਦੇ ਅਹੁਦੇ ਲਈ 80598 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਇਲਾਵਾ 3798 ਸਰਪੰਚ ਅਤੇ 48861 ਪੰਚ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ।

Leave a Reply

Your email address will not be published. Required fields are marked *

View in English