View in English:
October 18, 2024 5:57 pm

ਹਰਿਆਣਾ : ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਸੰਭਾਲਿਆ ਅਹੁਦਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 18

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਸਕੱਤਰੇਤ ਵਿੱਚ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਨਾਇਬ ਸੈਣੀ ਨੇ ਕੀਤੀ। ਮੀਟਿੰਗ ਤੋਂ ਪਹਿਲਾਂ ਨਾਇਬ ਸੈਣੀ ਨੇ ਆਪਣੇ ਦਫ਼ਤਰ (ਸੀਐਮ ਦਫ਼ਤਰ) ਪਹੁੰਚ ਕੇ ਚਾਰਜ ਸੰਭਾਲ ਲਿਆ। ਇਸ ਤੋਂ ਬਾਅਦ ਸਾਰੇ ਮੰਤਰੀਆਂ ਉਨ੍ਹਾਂ ਦੇ ਦਫ਼ਤਰ ਦਿੱਤੇ ਗਏ।

ਉਨ੍ਹਾਂ ਨੇ ਚਾਰਜ ਸੰਭਾਲਦੇ ਹੀ ਮੁੱਖ ਮੰਤਰੀ ਨਾਇਬ ਸਿੰਘ ਵੱਲੋਂ ਜਨਤਾ ਲਈ ਪਹਿਲਾ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੰਭੀਰ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਹੋਵੇਗੀ। ਭਵਿੱਖ ਵਿੱਚ ਸਾਰੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

Leave a Reply

Your email address will not be published. Required fields are marked *

View in English