ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 18
ਹਰਿਆਣਾ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਦਫ਼ਤਰ ਅਲਾਟ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਮੰਤਰੀਆਂ ਦੀਆਂ ਨੇਮ ਪਲੇਟਾਂ ਉਨ੍ਹਾਂ ਦੇ ਦਫ਼ਤਰਾਂ ਅੱਗੇ ਲਗਾਈਆਂ ਗਈਆਂ ਹਨ। ਹਾਲਾਂਕਿ, ਮੁੱਖ ਮੰਤਰੀ ਨਾਇਬ ਸੈਣੀ ਸਮੇਤ ਸਾਰੇ 14 ਮੰਤਰੀਆਂ ਨੂੰ ਅਜੇ ਆਪਣੇ ਵਿਭਾਗ ਨਹੀਂ ਮਿਲੇ ਹਨ।