View in English:
October 18, 2024 7:58 pm

ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 18

ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ।

ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ “ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ’ਤੇ ਅਧਾਰਤ ਹੋਵੇਗਾ।

ਭਾਰਤੀ ਚੋਣ ਕਮਿਸ਼ਨ ਦੇ ਪੱਤਰ ਅਨੁਸਾਰ ‘‘ਅਸੀਂ ਅਜਿਹੀਆਂ ਮੁਹਿੰਮਾਂ ਦੀ ਤਲਾਸ਼ ਕਰ ਰਹੇ ਹਾਂ ਜੋ ਨਿਰਪੱਖ ਚੋਣਾਂ ਦੀ ਮਹੱਤਤਾ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਕਰਨ, ਆਈ.ਟੀ. ਨਵੀਨਤਾਵਾਂ ਦੀ ਸੁਚੱਜੀ ਵਰਤੋਂ ਅਤੇ ਗੁਮਰਾਹਕੁੰਨ ਜਾਣਕਾਰੀ ਨਾਲ ਨਜਿੱਠਣ ਦੇ ਨਾਲ-ਨਾਲ ਜਨਤਕ ਜਾਗਰੂਕਤਾ ’ਤੇ ਸਾਕਾਰਾਤਮਕ ਪ੍ਰਭਾਵ ਪਾਉਂਦੀਆਂ ਹੋਣ।

Leave a Reply

Your email address will not be published. Required fields are marked *

View in English