ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 20
ਦਿੱਲੀ ਫਾਇਰ ਡਿਪਾਰਟਮੈਂਟ ਦੇ ਮੁਤਾਬਕ ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿੱਚ ਸੀਆਰਪੀਐਫ ਸਕੂਲ ਦੇ ਬਾਹਰ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਅੱਗ ਬੁਝਾਊ ਵਿਭਾਗ ਨੂੰ ਸਵੇਰੇ ਕਰੀਬ 7:50 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਤੁਰੰਤ ਮੌਕੇ ‘ਤੇ ਭੇਜਿਆ ਗਿਆ। ਹਾਲਾਂਕਿ ਅਜੇ ਤੱਕ ਕੰਧ ਨੂੰ ਅੱਗ ਲੱਗਣ ਜਾਂ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਟੀਮ ਵੱਲੋਂ ਇਲਾਕੇ ‘ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।