View in English:
October 22, 2024 12:03 pm

ਪੰਜਾਬ ਸਰਕਾਰ ਵੱਲੋਂ ਡੇਰਾ ਮੁਖੀ ਸਣੇ ਸੱਤ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ

ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ (Justices BR Gavai and KV Vishwanathan) ਦੇ ਡਿਵੀਜ਼ਨ ਬੈਂਚ ਨੇ ਇਸ ਕਾਰਵਾਈ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਲਾਈ ਗਈ ਰੋਕ ਨੂੰ ਹਟਾ ਦਿੱਤਾ ਹੈ। ਇਸੀ ਸਬੰਧੀ ਵਿਚ ਹੁਣ ਪੰਜਾਬ ਸਰਕਾਰ ਨੇ ਡੇਰਾ ਮੁਖੀ ਵਿਰੁਧ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ। 

Leave a Reply

Your email address will not be published. Required fields are marked *

View in English