25 ਅਕਤੂਬਰ ਤੱਕ ਨਾਮਜ਼ਦਗੀਆਂ ਹੋ ਸਕਣਗੀਆਂ ਦਾਖ਼ਲ
ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਰ ਹੁਣ ਤੱਕ ਸਿਰਫ਼ ਇੱਕ ਉਮੀਦਵਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਇਹ ਸਿਲਸਿਲਾ 25 ਅਕਤੂਬਰ ਤੱਕ ਜਾਰੀ ਰਹੇਗਾ। ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਰਾਜੇਸ਼ ਗਰਗ ਨਾਮਕ ਆਜ਼ਾਦ ਉਮੀਦਵਾਰ ਵੱਲੋਂ ਇੱਕ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਉਮੀਦ ਹੈ ਕਿ ਅੱਜ ਕੁਝ ਲੋਕ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ।