ਝੋਨੇ ਦੀ ਖਰੀਦ ਦਾ ਮੁੱਦਾ ਉਠਾਇਆ
ਕੱਲ੍ਹ ਮਿੱਲ ਮਾਲਕਾਂ ਨਾਲ ਜਾਣਗੇ ਦਿੱਲੀ
ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੁੱਖ ਤੌਰ ’ਤੇ ਆਵਾਜਾਈ ਦੇ ਖਰਚੇ ਕਾਰਨ ਹੈ। ਸਟੋਰੇਜ ਸਪੇਸ ਦੀ ਘਾਟ, ਹਾਈਬ੍ਰਿਡ ਗੁਣਵੱਤਾ ਦਾ ਮੁੱਦਾ ਅਤੇ ਸ਼ੈਲਰ ਮਾਲਕਾਂ ਨੂੰ ਹੋਏ ਨੁਕਸਾਨ ਬਾਰੇ ਗ੍ਰਹਿ ਮੰਤਰੀ ਨੂੰ ਵਿਸਥਾਰ ਨਾਲ ਦੱਸਿਆ ਗਿਆ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਇਸ ਸਮੱਸਿਆ ਦਾ ਜਲਦੀ ਹੱਲ ਹੋ ਜਾਵੇਗਾ
ਸੀਐਮ ਨੇ ਦੱਸਿਆ ਕਿ ਕੱਲ੍ਹ ਉਹ ਮਿੱਲ ਮਾਲਕਾਂ ਨਾਲ ਦਿੱਲੀ ਜਾ ਰਹੇ ਹਨ। ਜਿੱਥੇ ਉਹ ਆਪਣੀਆਂ ਮੰਗਾਂ ਉਠਾਉਣਗੇ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵੀ ਮੌਜੂਦ ਰਹਿਣਗੇ। ਇਸ ਵਾਰ ਪੰਜਾਬ ਕੇਂਦਰੀ ਪੂਲ ਨੂੰ 180 ਲੱਖ ਮੀਟ੍ਰਿਕ ਟਨ ਝੋਨਾ ਦੇਵੇਗਾ। ਜਿਸ ‘ਤੇ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖੁਦ ਮੰਡੀਆਂ ਦਾ ਜਾਇਜ਼ਾ ਲਿਆ ਹੈ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।