View in English:
October 23, 2024 2:56 pm

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ : ਡਾ ਰਵਜੋਤ ਸਿੰਘ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 23

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ। ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ।’’

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਿਤੀ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਵਿੱਚ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਜ਼ਿੰਮੇਵਾਰੀ ਤੁਹਾਡੇ ਮੋਢਿਆਂ ਤੇ ਹੈ। ਇਸ ਕੰਮ ਲਈ ਸਾਰਾ ਸਥਾਨਕ ਸਰਕਾਰਾਂ ਵਿਭਾਗ ਅਤੇ ਫੀਲਡ ਵਿੱਚ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਦਾ ਪੂਰਾ ਸਹਿਯੋਗ ਆਪ ਨੂੰ ਮਿਲੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੀ ਸ਼ਮੂਲੀਅਤ ਵੀ ਜ਼ਰੂਰੀ ਹੈ। ਇਸ ਲਈ ਸਵੱਛਤਾ ਪੰਦਰਵਾੜੇ ਮੁਹਿੰਮ ਵਿੱਚ ਜਿੱਥੇ ਗੈਰ ਸਰਕਾਰੀ ਸੰਸਥਾਵਾਂ ਦੀ ਸ਼ਮੁਲੀਅਤ ਯਕੀਨੀ ਬਣਾਈ ਜਾਵੇ, ਉਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਵੱਛਤਾ ਪੰਦਰਵਾੜੇ ਵਿੱਚ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਸਰਕਾਰ ਦਾ ਸਹਿਯੋਗ ਕੀਤਾ ਜਾਵੇ।

ਪੀ ਐਮ ਆਈ ਡੀ ਸੀ ਦੇ ਸੀਈਉ ਦੀਪਤੀ ਉੱਪਲ ਨੇ ਕਿਹਾ ਕਿ ਸਵੱਛਤਾ ਪੰਦਰਵਾੜਾ ਦਾ ਉਦੇਸ਼ ਦੀਵਾਲੀ ਦੇ ਮੌਕੇ ਸਾਰੀ ਸ਼ਹਿਰੀ ਸਥਾਨਕ ਇਕਾਈਆਂ ਨੂੰ ਸਾਫ ਸੁਥਰਾ ਬਣਾਉਣਾ ਹੈ। ਇਸ ਲਈ ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸੈਨਟਰੀ ਇੰਸਪੈਕਟਰ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸਵੱਛਤਾ ਪੰਦਰਵਾੜਾ ਦੇ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ।

ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਸਾਫ ਸਫਾਈ ਦਾ ਕੰਮ ਵਿੱਚ ਲਗਨ ਅਤੇ ਪੂਰੀ ਤਨਦੇਹੀ ਨਾਲ ਕੀਤਾ ਜਾਵੇ।

Leave a Reply

Your email address will not be published. Required fields are marked *

View in English