View in English:
October 24, 2024 7:06 pm

ਗਿੱਦੜਬਾਹਾ ਜ਼ਿਮਨੀ ਚੋਣ ਲਈ ਮਨਪ੍ਰੀਤ ਬਾਦਲ ਨੇ ਭਰੇ ਨਾਮਜ਼ਦਗੀ ਕਾਗਜ਼

ਫੈਕਟ ਸਮਾਚਾਰ ਸੇਵਾ

ਗਿੱਦੜਬਾਹਾ , ਅਕਤੂਬਰ 24

ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਜਿ਼ਮਨੀ ਚੋਣ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਵਿਖੇ ਐਸਡੀਐਮ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਉਹਨਾਂ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਅਵਿਨਾਸ਼ ਰਾਏ ਖੰਨਾ ਸਮੇਤ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਮੌਜੂਦ ਸੀ।

ਦੱਸਿਆ ਜਾ ਰਿਹਾ ਹੈ ਕਿ ਗਿੱਦੜਬਾਹਾ ਜ਼ਿਮਨੀ ਚੋਣ ਲਈ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੁਪਹਿਰ 2 ਵਜੇ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

Leave a Reply

Your email address will not be published. Required fields are marked *

View in English