ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਨਵੰਬਰ 7
ਸਲਮਾਨ ਖਾਨ ਨੂੰ ਪਿਛਲੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਉਨ੍ਹਾਂ ਤੋਂ ਬਾਅਦ ਇਸ ਮਾਮਲੇ ‘ਚ ਸੁਪਰਸਟਾਰ ਸ਼ਾਹਰੁਖ ਖਾਨ ਦਾ ਨਾਂ ਵੀ ਸ਼ਾਮਲ ਹੋ ਰਿਹਾ ਹੈ, ਜਿਨ੍ਹਾਂ ਨੂੰ ਰਾਏਪੁਰ ਦੇ ਇਕ ਵਿਅਕਤੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਮਨੋਰੰਜਨ ਜਗਤ ‘ਚ ਇਕ ਵਾਰ ਫਿਰ ਸਨਸਨੀ ਮਚ ਗਈ ਹੈ।