View in English:
November 14, 2024 9:59 pm

ਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਲਿਆ ਹਲਫ਼

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਨਵੰਬਰ 11

ਜਸਟਿਸ ਸੰਜੀਵ ਖੰਨਾ ਨੇ ਅੱਜ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਖੰਨਾ, ਜੋ ਛੇ ਮਹੀਨਿਆਂ ਤੋਂ ਘੱਟ ਸਮੇਂ ਲਈ ਸੀਜੇਆਈ ਵਜੋਂ ਸੇਵਾ ਕਰਨਗੇ 13 ਮਈ, 2025 ਨੂੰ ਅਹੁਦਾ ਛੱਡ ਦੇਣਗੇ।

ਜ਼ਿਕਰਯੋਗ ਹੈ ਕਿ ਉਹ ਜਸਟਿਸ ਡੀ ਵਾਈ ਚੰਦਰਚੂੜ ਦੀ ਥਾਂ ਲੈਣਗੇ, ਜਿਨ੍ਹਾਂ ਨੇ ਐਤਵਾਰ ਨੂੰ 65 ਸਾਲ ਦੀ ਉਮਰ ਵਿੱਚ ਅਹੁਦਾ ਛੱਡ ਦਿੱਤਾ ਸੀ।

Leave a Reply

Your email address will not be published. Required fields are marked *

View in English