ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਨਵੰਬਰ 13
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਮੁੜ ਪਹੁੰਚੇ ਹਨ। ਗੱਲ ਵਿਚ ਪੱਲਾ ਪਾ ਕੇ ਇੱਕ ਫਰਿਆਦ ਵਾਲਾ ਲਿਫਾਫਾ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਸ੍ਰੀ ਅਕਾਲ ਤਖਤ ਸਾਹਿਬ ਤੋਂ 30 ਅਗਸਤ ਨੂੰ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਜਥੇਦਾਰ ਸਾਹਿਬ ਨੂੰ ਪਹਿਲਾਂ ਵੀ ਇੱਕ ਫਰਿਆਦ ਪੱਤਰ ਦੇ ਚੁੱਕੇ ਹਨ ਅਤੇ ਅੱਜ ਮੁੜ ਦੁਬਾਰਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣੀ ਫਰਿਆਦ ਲੈ ਕੇ ਪਹੁੰਚੇ ਹਨ। ਸੁਖਬੀਰ ਸਿੰਘ ਬਾਦਲ ਨੇ ਆਪਣਾ ਫਰਿਆਦ ਪੱਤਰ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਹੈ।