View in English:
January 7, 2025 7:07 am

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ, ਮਨੂ ਭਾਕਰ-ਗੁਕੇਸ਼ ਸਮੇਤ 4 ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜਨਵਰੀ 2

ਪੈਰਿਸ ਓਲੰਪਿਕ ਵਿੱਚ 2 ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਜੇਤੂ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਸਮੇਤ 4 ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੰਤਰਾਲੇ ਨੇ ਅੱਜ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।

ਮਨੂ ਅਤੇ ਗੁਕੇਸ਼ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾਲੰਪੀਅਨ ਪ੍ਰਵੀਨ ਕੁਮਾਰ ਨੂੰ ਵੀ ਖੇਡ ਰਤਨ ਪੁਰਸਕਾਰ ਦਿੱਤਾ ਜਾਵੇਗਾ। ਖੇਡ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਕਮੇਟੀ ਦੀਆਂ ਸਿਫਾਰਿਸ਼ਾਂ ਅਤੇ ਸਰਕਾਰ ਦੀ ਜਾਂਚ ਦੇ ਆਧਾਰ ‘ਤੇ ਖਿਡਾਰੀਆਂ, ਕੋਚਾਂ, ਯੂਨੀਵਰਸਿਟੀਆਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ।

Leave a Reply

Your email address will not be published. Required fields are marked *

View in English