ਫੈਕਟ ਸਮਾਚਾਰ ਸੇਵਾ
ਮੁੰਬਈ, ਜਨਵਰੀ 10
ਅਦਾਕਾਰਾ ਰਸ਼ਮਿਕਾ ਮੰਦਾਨਾ ਜਿਮ ‘ਚ ਵਰਕਆਊਟ ਕਰਦੇ ਸਮੇਂ ਜ਼ਖਮੀ ਹੋ ਗਈ। ਕਥਿਤ ਤੌਰ ‘ਤੇ ਉਹ ਆਪਣੀ ਫਿਲਮ ‘ਸਿਕੰਦਰ’ ਦੇ ਫਾਈਨਲ ਸ਼ੈਡਿਊਲ ਦੀ ਸ਼ੂਟਿੰਗ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਸੀ ਅਤੇ ਦੁਬਾਰਾ ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਹੀ ਜ਼ਖਮੀ ਹੋ ਗਈ। ਜਾਣਕਾਰੀ ਮੁਤਾਬਕ ਰਸ਼ਮਿਕਾ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਉਸ ਨੂੰ ਠੀਕ ਹੋਣ ਲਈ ਬ੍ਰੇਕ ਲੈਣ ਦੀ ਸਲਾਹ ਦਿੱਤੀ ਗਈ ਹੈ।
ਖਬਰਾਂ ਮੁਤਾਬਕ ਰਸ਼ਮਿਕਾ ਜਿਮ ਵਰਕਆਊਟ ਕਰਦੇ ਸਮੇਂ ਜ਼ਖਮੀ ਹੋ ਗਈ। ਰਸ਼ਮਿਕਾ ਦੇ ਕਰੀਬੀ ਸੂਤਰ ਨੇ ਦੱਸਿਆ ਕਿ ਉਸ ਨੂੰ ਠੀਕ ਹੋਣ ਲਈ ਬ੍ਰੇਕ ਲੈਣ ਦੀ ਸਲਾਹ ਦਿੱਤੀ ਗਈ ਹੈ। ਸੂਤਰ ਨੇ ਕਿਹਾ ਕਿ “ਰਸ਼ਮੀਕਾ ਨੂੰ ਹਾਲ ਹੀ ਵਿੱਚ ਜਿਮ ਵਿੱਚ ਸੱਟ ਲੱਗ ਗਈ ਸੀ ਅਤੇ ਉਹ ਆਰਾਮ ਕਰ ਰਹੀ ਹੈ ਅਤੇ ਠੀਕ ਹੋ ਰਹੀ ਹੈ। ਹਾਲਾਂਕਿ ਇਸ ਕਾਰਨ ਉਸ ਦੇ ਆਉਣ ਵਾਲੇ ਪ੍ਰੋਜੈਕਟਾਂ ਦੀ ਸ਼ੂਟਿੰਗ ਕੁਝ ਸਮੇਂ ਲਈ ਰੋਕ ਦਿੱਤੀ ਗਈ ਹੈ। ਫਿਰ ਵੀ ਉਹ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ।