10 ਮਹੀਨਿਆਂ ਤੋਂ ਅੰਦੋਲਨ ‘ਚ ਸੀ ਸ਼ਾਮਲ
ਫੈਕਟ ਸਮਾਚਾਰ ਸੇਵਾ
ਪਟਿਆਲਾ , ਜਨਵਰੀ 12
ਦਰਅਸਲ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ਵੀ ਜਾਰੀ ਹੈ। ਐਤਵਾਰ ਨੂੰ ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਦੀ ਮੌਤ ਹੋ ਗਈ। ਉਨ੍ਹਾਂ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਹਾਲ ਹੀ ‘ਚ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਮ੍ਰਿਤਕ ਕਿਸਾਨ ਦੀ ਪਛਾਣ ਫਰੀਦਕੋਟ ਜੱਗਾ ਸਿੰਘ (80) ਵਜੋਂ ਹੋਈ ਹੈ। ਉਨ੍ਹਾਂ ਦੇ 5 ਬੇਟੇ ਅਤੇ ਇਕ ਬੇਟੀ ਹੈ। ਅੱਜ ਖਨੌਰੀ ਸਰਹੱਦ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਗੋਦਾਰਾ ਵਿੱਚ ਹੋਵੇਗਾ।