ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 30
ਚੰਡੀਗੜ੍ਹ ਮੇਅਰ ਚੋਣ ਭਾਜਪਾ ਜਿੱਤ ਗਈ ਹੈ, ਜਦੋਂਕਿ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ਕਾਂਗਰਸ ਮਿਲੀ ਹੈ। ਕਾਂਗਰਸ ਤੇ ਆਪ ਦੇ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਬਣ ਗਏ ਹਨ।
ਦੱਸ ਦੇਈਏ ਕਿ ਮੇਅਰ ਚੋਣ ਭਾਜਪਾ ਤੇ ਆਪ ਉਮੀਦਵਾਰ ਵਿਚਾਲੇ ਹੋਈ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਮਿਲੀਆਂ, ਜਦੋਂਕਿ ਆਪ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਨਤੀਜੇ ਸਾਹਮਣੇ ਆਏ ਅਤੇ ਭਾਜਪਾ ਉਮੀਦਵਾਰ ਨੂੰ ਜੇਤੂ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਮੇਅਰ ਬਣਾਇਆ ਗਿਆ।