ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਫਰਵਰੀ 1
ਚੰਡੀਗੜ੍ਹ ਦੇ ਮਲੋਆ ‘ਚ ਰਾਤ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਅੱਠ ਬਲਦਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਾਰਟ ਸਰਕਟ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਸਥਾਨਕ ਕੌਂਸਲਰ ਅਤੇ ਹੋਰ ਲੋਕ ਮੌਕੇ ’ਤੇ ਪਹੁੰਚ ਗਏ ਹਨ। ਕੁਝ ਸਮੇਂ ਬਾਅਦ ਨਗਰ ਨਿਗਮ ਦੇ ਅਧਿਕਾਰੀ ਵੀ ਪਹੁੰਚੇ। ਸ਼ਾਰਟ ਸਰਕਟ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।