ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 25
ਦਿੱਲੀ ਵਿਧਾਨ ਸਭਾ ਵਿੱਚ ਉਪ ਰਾਜਪਾਲ ਵੀਕੇ ਸਕਸੈਨਾ ਦੇ ਸੰਬੋਧਨ ਦੌਰਾਨ ‘ਆਪ’ ਵਿਧਾਇਕਾਂ ਨੇ ਹੰਗਾਮਾ ਕੀਤਾ। ਇਸ ਤੋਂ ਬਾਅਦ ਸਪੀਕਰ ਵਿਜੇਂਦਰ ਗੁਪਤਾ ਨੇ ਆਤਿਸ਼ੀ ਸਮੇਤ ਸਾਰੇ ਵਿਧਾਇਕਾਂ ਨੂੰ ਕੱਢ ਦਿੱਤਾ। ਦਿੱਲੀ ਵਿਧਾਨ ਸਭਾ ਵਿੱਚ ਮੰਗਲਵਾਰ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਉਪ ਰਾਜਪਾਲ ਦੇ ਭਾਸ਼ਣ ਦੌਰਾਨ ‘ਆਪ’ ਵਿਧਾਇਕਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਸਪੀਕਰ ਨੇ ਮਾਰਸ਼ਲਾਂ ਨੂੰ ਬੁਲਾਇਆ ਅਤੇ ਆਤਿਸ਼ੀ ਸਮੇਤ ਸਾਰੇ ‘ਆਪ’ ਆਗੂਆਂ ਨੂੰ ਵਿਧਾਨ ਸਭਾ ਤੋਂ ਬਾਹਰ ਕੱਢ ਦਿੱਤਾ ਅਤੇ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ।