ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 25
ਸੱਜਣ ਕੁਮਾਰ ਨੂੰ ਹੋਈ ਸਜ਼ਾ ’ਤੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਭਾਵੇਂ ਅਸੀਂ ਇਸ ਅਣਮਨੁੱਖੀ ਅਪਰਾਧ ਲਈ ਮੌਤ ਦੀ ਸਜ਼ਾ ਦੀ ਉਮੀਦ ਕਰ ਰਹੇ ਸੀ, ਫਿਰ ਵੀ ਮੈਂ ਦਿੱਲੀ ਦੀ ਅਦਾਲਤ ਵਲੋਂ 1984 ਦੇ ਦਿੱਲੀ ਵਿਚ ਹੋਏ ਸਿੱਖ ਕਤਲ-ਏ-ਆਮ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਭੂਮਿਕਾ ਲਈ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। 40 ਸਾਲਾਂ ਬਾਅਦ ਆਇਆ ਇਹ ਫੈਸਲਾ ਸਾਬਤ ਕਰਦਾ ਹੈ ਕਿ ਰੱਬ ਦੀ ਚੱਕੀ ਹੌਲੀ-ਹੌਲੀ ਪਰ ਯਕੀਨੀ ਤੌਰ ’ਤੇ ਪੀਸਦੀ ਹੈ।
ਹੁਣ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਸੱਜਣ ਕੁਮਾਰ ਦੀ ਸਜ਼ਾ ਅਤੇ ਕਤਲ-ਏ-ਆਮ ਵਿਚ ਪਾਰਟੀ ਦੀ ਭੂਮਿਕਾ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਅਸੀਂ ਉਨ੍ਹਾਂ ਲੋਕਾਂ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਦੀ ਵੀ ਮੰਗ ਕਰਦੇ ਹਾਂ, ਜਿਨ੍ਹਾਂ ਨੇ ਇਸ ਸਾਰੇ ਸਮੇਂ ਦੌਰਾਨ ਸੱਜਣ ਕੁਮਾਰ ਅਤੇ ਇਸ ਸੰਗਠਿਤ ਅਪਰਾਧ ਦੇ ਹੋਰ ਦੋਸ਼ੀਆਂ ਨੂੰ ਬਚਾਇਆ ਸੀ।