ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 27
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 27 ਫਰਵਰੀ ਨੂੰ ਦੁਪਹਿਰ 12.00 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਸੰਭਾਵਨਾ ਹੈ ਕਿ ਇਸ ਵਿਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਬਾਰੇ ਫੈਸਲਾ ਲਿਆ ਜਾਵੇ। ਇਸ ਤੋਂ ਇਲਾਵਾ ਕੁਝ ਹੋਰ ਮਸਲਿਆਂ ’ਤੇ ਵੀ ਫੈਸਲੇ ਲਏ ਜਾ ਸਕਦੇ ਹਨ।