View in English:
March 10, 2025 11:53 am

ਮਾਇਆਵਤੀ ਨੇ ਆਕਾਸ਼ ਆਨੰਦ ਦੇ ਪਿਤਾ ਨੂੰ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾਇਆ

ਫੈਕਟ ਸਮਾਚਾਰ ਸੇਵਾ

ਲਖਨਊ, ਮਾਰਚ 5

ਆਕਾਸ਼ ਆਨੰਦ ਨੂੰ ਪਾਰਟੀ ਵਿਚੋਂ ਕੱਢਣ ਤੋਂ ਬਾਅਦ ਹੁਣ ਬਸਪਾ ਸੁਪਰੀਮੋ ਮਾਇਆਵਤੀ ਨੇ ਹੁਣ ਉਨ੍ਹਾਂ ਦੇ ਪਿਤਾ ਆਨੰਦ ਕੁਮਾਰ ਨੂੰ ਰਾਸ਼ਟਰੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ’ਤੇ ਰਣਧੀਰ ਬੇਨੀਵਾਲ ਨੂੰ ਰਾਸ਼ਟਰੀ ਕੋਆਰਡੀਨੇਟਰ ਬਣਾਇਆ ਗਿਆ ਹੈ।

ਮਾਇਆਵਤੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਬਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਆਨੰਦ ਕੁਮਾਰ, ਜੋ ਲੰਬੇ ਸਮੇਂ ਤੋਂ ਨਿਰਸਵਾਰਥ ਸੇਵਾ ਅਤੇ ਸਮਰਪਣ ਨਾਲ ਕੰਮ ਕਰ ਰਹੇ ਹਨ ਅਤੇ ਜਿਨ੍ਹਾਂ ਨੂੰ ਹਾਲ ਹੀ ਵਿਚ ਰਾਸ਼ਟਰੀ ਕੋਆਰਡੀਨੇਟਰ ਵੀ ਬਣਾਇਆ ਗਿਆ ਹੈ, ਨੇ ਪਾਰਟੀ ਅਤੇ ਅੰਦੋਲਨ ਦੇ ਹਿੱਤ ਵਿਚ ਇਕ ਅਹੁਦੇ ’ਤੇ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ, ਜੋ ਕਿ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਆਨੰਦ ਕੁਮਾਰ, ਬਸਪਾ ਦੇ ਰਾਸ਼ਟਰੀ ਉਪ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੋਏ, ਮੇਰੀ ਸਿੱਧੀ ਅਗਵਾਈ ਹੇਠ ਪਹਿਲਾਂ ਵਾਂਗ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ ਅਤੇ ਹੁਣ ਉਨ੍ਹਾਂ ਦੀ ਥਾਂ ਯੂ.ਪੀ. ਦੇ ਸਹਾਰਨਪੁਰ ਜ਼ਿਲ੍ਹੇ ਦੇ ਨਿਵਾਸੀ ਰਣਧੀਰ ਬੇਨੀਵਾਲ ਨੂੰ ਰਾਸ਼ਟਰੀ ਕੋਆਰਡੀਨੇਟਰ ਦੀ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।

Leave a Reply

Your email address will not be published. Required fields are marked *

View in English