View in English:
March 10, 2025 11:52 am

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 9

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 34.09 ਲੱਖ ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 22.64 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ ਜਿਸ ਵਿੱਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਪੈਨਸ਼ਨ ਫੰਡ ਵਿੱਚ ਬਕਾਇਆ ਰਾਸ਼ੀ ਤਹਿ ਸਮਾਂ ਸੀਮਾਂ ਅਨੁਸਾਰ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇ। ਪੈਨਸ਼ਨ ਅਦਾ ਕਰਨ ਵਿੱਚ ਹੋਣ ਵਾਲੀ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਬਜ਼ੁਰਗ ਸਾਡਾ ਮਾਣ ਹਨ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਬਜ਼ੁਰਗਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨਿਰਧਾਰਿਤ ਸਮਾਂ ਸੀਮਾਂ ਅੰਦਰ ਅਦਾ ਕਰਨੀ ਯਕੀਨੀ ਬਣਾਈ ਜਾਵੇ।

ਧੋਖਾਧੜੀ ਤੇ ਬਕਾਇਆ ਨਾ ਦੇਣ ਦੇ ਸਨ ਦੋਸ਼

Leave a Reply

Your email address will not be published. Required fields are marked *

View in English