ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਮਾਰਚ 18
2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਅਤੇ ਭਰਤੀ ਪ੍ਰਕਿਿਰਆ ਸ਼ੁਰੂ ਕਰਨ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਦੋ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਦੇਣ ਤੋਂ ਬਾਅਦ ਹੁਣ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਵੱਲੋਂ ਅੱਜ ਤੋਂ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਮੈਂਬਰਾਂ ਵੱਲੋਂ ਸਮੱਰਥਕਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ। ਕਮੇਟੀ ਦੇ ਪੰਜ ਮੈਂਬਰ ਮਨਪ੍ਰੀਤ ਸਿੰਘ ਇਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾ ਤੇ ਬੀਬੀ ਸਤਵੰਤ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਪਹੁੰਚੇ। ਅਰਦਾਸ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।