View in English:
April 4, 2025 3:52 am

ਸਿਸੋਦੀਆ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਨੌਜਵਾਨਾਂ ਨਾਲ ਕੀਤੀ ਪ੍ਰੇਰਨਾਦਾਇਕ ਗੱਲਬਾਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 31

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਨੌਜਵਾਨਾਂ ਨਾਲ ਪ੍ਰੇਰਨਾਦਾਇਕ ਅਤੇ ਸਾਰਥਕ ਗੱਲਬਾਤ ਕੀਤੀ। ਇਸ ਮੌਕੇ ‘ਆਪ’ ਦੇ ਯੂਥ ਵਿੰਗ, ਵਿਦਿਆਰਥੀ ਵਿੰਗ (ਸੀ.ਵਾਈ.ਐੱਸ.ਐੱਸ.), ਯੂਥ ਕਲੱਬਾਂ ਅਤੇ ਹੋਰ ਵੱਖ-ਵੱਖ ਫਰੰਟਾਂ ਦੇ ਯੂਥ ਆਗੂਆਂ ਨੇ ਸ਼ਿਰਕਤ ਕੀਤੀ।

ਸਿਸੋਦੀਆ ਦੀ ਨੌਜਵਾਨਾਂ ਨਾਲ ਗੱਲਬਾਤ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਸਿੱਖਿਆ, ਉਨ੍ਹਾਂ ਦੇ ਸੁਪਨੇ, ਪੇਂਡੂ ਨੌਜਵਾਨਾਂ ਦੀਆਂ ਇੱਛਾਵਾਂ, ਭਵਿੱਖ ਲਈ ਉਨ੍ਹਾਂ ਦੀ ਦ੍ਰਿਸ਼ਟੀ ਅਤੇ ਉਨ੍ਹਾਂ ਦੇ ਹਾਲਾਤਾਂ ਨੂੰ ਬਦਲਣ ਲਈ ਉਨ੍ਹਾਂ ਦੇ ਦ੍ਰਿੜ ਇਰਾਦੇ ਵਰਗੇ ਮੁੱਦੇ ਸ਼ਾਮਲ ਸਨ। ਨੌਜਵਾਨਾਂ ਦੇ ਜਨੂੰਨ ਅਤੇ ਦ੍ਰਿੜ ਇਰਾਦੇ ਦੀ ਪ੍ਰਸ਼ੰਸਾ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ “ਇਹ ਸੁਣਨਾ ਕਿ ਕਿਵੇਂ ਇਹ ਨੌਜਵਾਨ ਦਿਮਾਗ ਆਪਣੀ ਅਸਲੀਅਤ ਨੂੰ ਬਦਲਣਾ ਚਾਹੁੰਦੇ ਹਨ ਅਤੇ ਅਰਥਪੂਰਨ ਤਬਦੀਲੀ ਲਿਆਉਣ ਲਈ ਸਿਸਟਮ ਦਾ ਹਿੱਸਾ ਬਣਨਾ ਚਾਹੁੰਦੇ ਹਨ। ਸੰਵਾਦ ਨੇ ਇੱਕ ਸਪੱਸ਼ਟ ਅਹਿਸਾਸ ਲਿਆਇਆ ਕਿ ਜੇਕਰ ਅਸੀਂ ਦੇਸ਼ ਨੂੰ ਬਦਲਣਾ ਚਾਹੁੰਦੇ ਹਾਂ, ਤਾਂ ਸਾਨੂੰ ਨੌਜਵਾਨਾਂ ਦੀ ਆਵਾਜ਼ ਸੁਣਨੀ ਪਵੇਗੀ”

ਆਪਣੇ ਸੰਬੋਧਨ ਦੌਰਾਨ ਸਿਸੋਦੀਆ ਨੇ ਨਿਆਂ ਨੂੰ ਅੱਗੇ ਵਧਾਉਣ ਅਤੇ ਤਬਦੀਲੀ ਦੀ ਸ਼ੁਰੂਆਤ ਕਰਨ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ, “ਭਾਵੇਂ ਇਹ ਇਨਸਾਫ਼ ਲਈ ਲੜਾਈ ਹੋਵੇ ਜਾਂ ਨਵੇਂ ਯੁੱਗ ਦੀ ਸ਼ੁਰੂਆਤ, ਨੌਜਵਾਨ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਨ ਵਿੱਚ ਸਭ ਤੋਂ ਪਹਿਲਾਂ ਹੁੰਦੇ ਹਨ।”

ਇਸ ‘ਤੇ ਮਾਣ ਜ਼ਾਹਰ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ “ਮੈਂ ਅਜਿਹੇ ਨੌਜਵਾਨਾਂ ਨਾਲ ਕੰਮ ਕਰਕੇ ਆਪਣੇ ਆਪ ਨੂੰ ਸਨਮਾਨਤ ਮਹਿਸੂਸ ਕਰਦਾ ਹਾਂ ਜੋ ਨਾ ਸਿਰਫ ਸਿਸਟਮ ‘ਤੇ ਸਵਾਲ ਉਠਾਉਂਦੇ ਹਨ, ਸਗੋਂ ਜਵਾਬ ਦੇਣ ਦੀ ਕੋਸ਼ਿਸ਼ ਵੀ ਕਰਦੇ ਹਨ। ਉਹ ਸਮਾਜ ਦੇ ਸੱਚੇ ਪਰਿਵਰਤਨਕਰਤਾ ਹਨ।”

Leave a Reply

Your email address will not be published. Required fields are marked *

View in English