ਫੈਕਟ ਸਮਾਚਾਰ ਸੇਵਾ
ਚੰਡੀਗੜ, ਅਪ੍ਰੈਲ 4
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਭਗਤ ਨੂੰ ਆਪਣੀ ਵੱਖ ਵੱਖ ਮੁਸਕਿਲਾਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਬਹੁਤੀਆ ਮੁਸਕਿਲਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕਰ ਦਿੱਤਾ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਦੀ ਰਹਿੰਦੀਆਂ ਵਾਜਿਬ ਮੁਸਕਿਲਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਮੁਸਕਿਲਾਂ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਬੋਲਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਪਰਿਵਾਰ ਬਹੁਤ ਸਤਿਕਾਰ ਅਤੇ ਦੇਖਭਾਲ ਦੇ ਹੱਕਦਾਰ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਅਤੇ ਲਾਭਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦੀ ਹੈ ਅਤੇ ਉਨ੍ਹਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸਮਰਪਿਤ ਹੈ ।