ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਪ੍ਰੈਲ 24
ਹਰਿਆਣਾ ਸਰਕਾਰ ਨੇ 30 ਅਪ੍ਰੈਲ 2025 ਨੂੰ ਅਕਸ਼ੈ ਤ੍ਰਿਤੀਆ ਦੇ ਮੌਕੇ ‘ਤੇ ਐਲਾਨੀ ਗਈ ਜਨਤਕ ਛੁੱਟੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਦੇ ਨੋਟੀਫਿਕੇਸ਼ਨ ਵਿੱਚ ਅਕਸ਼ੈ ਤ੍ਰਿਤੀਆ ਨੂੰ ਗਜ਼ਟਿਡ ਛੁੱਟੀ ਵਜੋਂ ਸ਼ਾਮਲ ਕੀਤਾ ਗਿਆ ਸੀ, ਪਰ ਤਾਜ਼ਾ ਹੁਕਮਾਂ ਅਨੁਸਾਰ ਇਸ ਦਿਨ ਸਰਕਾਰੀ ਦਫ਼ਤਰ ਅਤੇ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ।
ਮਨੁੱਖੀ ਸਰੋਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ 26 ਦਸੰਬਰ 2024 ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਅੰਸ਼ਕ ਤੌਰ ‘ਤੇ ਸੋਧ ਕਰਦੇ ਹੋਏ, ਅਕਸ਼ੈ ਤ੍ਰਿਤੀਆ ਦੇ ਮੌਕੇ ‘ਤੇ ਐਲਾਨੀ ਗਈ ਗਜ਼ਟਿਡ ਛੁੱਟੀ ਰੱਦ ਕੀਤੀ ਜਾਂਦੀ ਹੈ, ਕਿਉਂਕਿ ਇਹ ਅਣਜਾਣੇ ਵਿੱਚ ਲਿਖੀ ਗਈ ਸੀ।