ਫੈਕਟ ਸਮਾਚਾਰ ਸੇਵਾ
ਗੁਰਦਾਸਪੁਰ, ਮਈ 8
ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਚ ਅੱਜ ਪ੍ਰਸ਼ਾਸਨ ਵਲੋਂ 8 ਘੰਟੇ ਦੇ ਬਲੈਕ ਆਊਟ ਦਾ ਐਲਾਨ ਕੀਤਾ ਗਿਆ ਹੈ। ਇਹ ਬਲੈਕ ਆਊਟ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਹੋਵੇਗਾ। ਪ੍ਰਸ਼ਾਸਨ ਨੇ ਕਿਹਾ ਕਿ ਇਹ ਫ਼ੈਸਲਾ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਹ ਸੰਬੰਧੀ ਡੀ.ਸੀ. ਵਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।